ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜੂਨ 2025 ਨੂੰ ਲੱਗੇਗਾ ਪਲੇਸਮੈਂਟ ਕੈਂਪ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜੂਨ 2025 ਦਿਨ ਵੀਰਵਾਰ ਨੂੰ ਸਕਿਓਰਿਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਿਟੇਡ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਸ੍ਰੀ ਗੌਰਵ ਗੋਇਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਲੜਕੇ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਤੋਂ 19000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।
Please do not enter any spam link in the comment box.