Mansa Rojgar Mela 25 August 2025
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ
ਵਿਖੇ 25 ਅਗਸਤ 2025 ਦਿਨ ਸੋਮਵਾਰ ਨੂੰ Terrier Security Services ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ, ਉਮਰ ਸੀਮਾ 18 ਤੋਂ 50 ਸਾਲ ਤੱਕ ਦੇ ਲੜਕੇ ਹੀ ਭਾਗ ਲੈ ਸਕਦੇ ਹਨ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 18236/-(ਸੀ.ਟੀ.ਸੀ.) ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।
Please do not enter any spam link in the comment box.